A2Z सभी खबर सभी जिले कीLok Sabha Chunav 2024अन्य खबरेपंजाब

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਣਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

ਮਲੋਟ- ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਿਹਾਜ਼ ਨਾਲ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਸਰਟੀਫਾਈ ਕਰਾਉਣਾ ਲਾਜ਼ਮੀ ਹੈ। ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸੱਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ

ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਆਖਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮਸੀਐਮਸੀ ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮਸੀਐਮਸੀ ਕਮੇਟੀ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋਸਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜਰਸਾਨੀ ਕੀਤੀ ਜਾ ਰਹੀ है।

AKHAND BHARAT NEWS

AKHAND BHARAT NEWS

Related Articles

Back to top button
error: Content is protected !!