ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ

ਮਲੋਟ,24 ਅਪ੍ਰੈਲ (ਗਿਆਨ ਸਾਹਨੀ)-ਡਾ.ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ.ਪਰਵਜੀਤ ਸਿੰਘ ਗੁਲਾਟੀ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਲੰਬੀ ਦੀ ਅਗਵਾਈ ਹੇਠ ਸੀਐਚਸੀ ਲੰਬੀ ਵਿਖੇ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਆਪਣੀ ਸਾਰਿਆਂ ਦੀ ਜੁੰਮੇਵਾਰੀ ਬਣਦੀ ਹੈ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੇ ਨਾਲ ਨਾਲ ਅਤੇ ਘਰਾਂ ਦੇ ਨੇੜੇ ਫਾਲਤੂ ਖੜ੍ਹੇ ਪਾਣੀ ਨੂੰ ਵੀ ਸੁਕਾ ਕੇ ਖ਼ਤਮ ਕੀਤਾ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ। ਇਹ ਮੱਛਰ ਸਾਫ ਅਤੇ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ। ਅੰਡਿਆਂ ਤੋਂ ਅਡਲਟ ਮੱਛਰ ਬਣਨ ਤੇ ਸੱਤ ਤੋਂ ਨੌ ਦਿਨਾਂ ਦਾ ਸਮਾਂ ਲੱਗਦਾ ਹੈ। ਇਸ ਲਈ ਹਰ ਹਫ਼ਤੇ ਕੂਲਰ, ਮਨੀਪਲਾਂਟ, ਫਰਿੱਜ ਦੀ ਟਰੇ ਆਦਿ ਦਾ ਪਾਣੀ ਬਦਲਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੀ ਪੈਦਾ ਨਾ ਸਕੇ। ਉਨਾਂ ਕਿਹਾ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਰਾਤ ਵੇਲੇ ਸ਼ਰੀਰ ਨੂੰ ਢੱਕ ਕੇ ਰੱਖਿਆ ਜਾਵੇ, ਮੱਛਰਾਂ ਨੂੰ ਮਾਰਨ ਲਈ ਛੱਪੜਾਂ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕਰਾਇਆ ਜਾਵੇ ਜੋ ਕਿ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਰਾਣੀ ਕੌਰ ਮਲਟੀਪਰਪਜ ਹੇਲਥ ਸੁਪਰਵਾਈਜਰ ਫੀਮੇਲ, ਕਰਮਜੀਤ ਕੌਰ, ਜਗਦੇਵ ਰਾਜ, ਵੀਰਪਾਲ ਕੌਰ, ਪ੍ਰਵੀਨ ਰਾਣੀ, ਪਰਮਜੀਤ ਕੌਰ, ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਹਾਜ਼ਰ ਸਨ

Exit mobile version