A2Z सभी खबर सभी जिले कीLok Sabha Chunav 2024Uncategorizedअन्य खबरेकपूरथलापंजाबलुधियाना

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਰਾਧਾ ਸਵਾਮੀ ਕਲੋਨੀ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਰਾਧਾ ਸਵਾਮੀ ਕਲੋਨੀ ਵਿਖੇ ਕੀਤਾ ਲੋਕਾਂ ਨੂੰ ਜਾਗਰੂਕਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਰਾਧਾ ਸਵਾਮੀ ਕਲੋਨੀ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ
ਫਾਜ਼ਿਲਕਾ 28 ਜੂਨ
ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ  ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼  ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸ਼ੁਕਰਵਾਰ ਨੂੰ  ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ
ਇਸ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।
ਇਸ ਸਬੰਧ ਵਿਚ ਡਾ ਰੋਹਿਤ ਗੋਇਲ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿਛਲੇ ਹਫਤੇ ਜਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਪੁਲਸ ਲਾਈਨ, ਥਾਣਾ ਸਿਟੀ ਅਤੇ ਸਦਰ ਦੇ ਨਾਲ ਸਾਂਝ ਕੇਂਦਰ  ਵਿਖੇ ਜਾ ਕੇ ਲੋਕਾਂ ਅਤੇ ਮੁਲਾਜਮਾਂ  ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾ ਕਿਹਾ ਕਿ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।
ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਫਾਜ਼ਿਲਕਾ 28 ਜੂਨ
ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸ਼ੁਕਰਵਾਰ ਨੂੰ ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ
ਇਸ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।
ਇਸ ਸਬੰਧ ਵਿਚ ਡਾ ਰੋਹਿਤ ਗੋਇਲ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿਛਲੇ ਹਫਤੇ ਜਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਪੁਲਸ ਲਾਈਨ, ਥਾਣਾ ਸਿਟੀ ਅਤੇ ਸਦਰ ਦੇ ਨਾਲ ਸਾਂਝ ਕੇਂਦਰ ਵਿਖੇ ਜਾ ਕੇ ਲੋਕਾਂ ਅਤੇ ਮੁਲਾਜਮਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾ ਕਿਹਾ ਕਿ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।
ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

AKHAND BHARAT NEWS

AKHAND BHARAT NEWS

Related Articles

Back to top button
error: Content is protected !!