A2Z सभी खबर सभी जिले कीअन्य खबरे

ਯੁੱਧ ਨਸ਼ਿਆਂ ਵਿਰੁੱਧ

ਪੰਜਾਬ ਸਰਕਾਰ

ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫ਼ੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ। ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫ਼ਾਰਮ ਵਜੋਂ ਕੰਮ ਕਰਨਗੀਆਂ।

Back to top button
error: Content is protected !!