A2Z सभी खबर सभी जिले की

ਬਟਾਲਾ, 19 ਜੁਲਾਈ ( ਰਾਕੇਸ਼ ਗਿੱਲ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀਆਂ ਦਹਾਕਿਆਂ ਤੋਂ ਲਮਕਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ, ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

 

ਵਿਧਾਇਕ ਸ਼ੈਰੀ ਕਲਸੀ ਜੀ ਵਲੋਂ ਅੱਜ ਵਾਰਡ ਨੰਬਰ 49 ਵਿੱਚ ਨਵੀ ਬਣਨ ਵਾਲੀਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਗਈ ਹੈ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਗੁਰਜੀਤ ਸਿੰਘ ਸੁੰਦਰ ਨਗਰ, ਗੁਰਪ੍ਰੀਤ ਸਿੰਘ ਗੋਪੀ, ਰਣਬੀਰ ਸਿੰਘ ਰਾਣਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਰੁਣ ਕੁਮਾਰ, ਬਲਰਾਮ ਜੀ, ਸੰਧੂ ਭੱਟੀ, ਸਮੇਤ ਵਾਰਡ ਵਾਸੀ ਮੋਜੂਦ ਸਨ।

Back to top button
error: Content is protected !!