ਆਮ ਆਦਮੀ ਪਾਰਟੀ ਨੇ ਮੈਨੇਜਰ ਅਤਰ ਸਿੰਘ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਦਿੱਤੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 31 ਅਕਤੂਬਰ (ਸੁਭਾਸ਼ ਸਹਿਗਲ)
ਆਮ ਆਦਮੀ ਪਾਰਟੀ ਵਲੋਂ ਮੈਨੇਜਰ ਅਤਰ ਸਿੰਘ ਨੂੰ ਪਾਰਟੀ ਵਿੱਚ ਜਿਲ੍ਹੇ ਦੇ ਵਾਈਸ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੈਨੇਜਰ ਅਤਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ, ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਹਮੇਸ਼ਾ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ।
ਉਨ੍ਹਾਂ ਮੈਨੇਜਰ ਅਤਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਵੱਡਮੁੱਲਾ ਯੋਗਦਾਨ ਪਾਇਆ ਹੈ।
ਉਨ੍ਹਾਂ ਦੱਸਿਆ ਕਿ ਮੈਨੇਜਰ ਅਤਰ ਸਿੰਘ ਡੋਰ ਟੂ ਡੋਰ ਮੁਹਿੰਮ ਦੇ ਜਰੀਏ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਾਰਟੀ ਵਿੱਚ ਮਿਹਨਤ ਕੰਮ ਕਰਨ ਵਾਲੇ ਹਰ ਵਰਕਰ ਦੇ ਨਾਲ ਪਾਰਟੀ ਡੱਟ ਕੇ ਖੜੀ ਹੈ ਅਤੇ ਵਰਕਰਾਂ ਦੇ ਮਾਣ ਸਤਿਕਾਰ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ ਰਿ ਪਾਰਟੀ ਵਲੋਂ ਵੱਖ ਵੱਖ ਭਲਾਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ ਅਤੇ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਵਾਲੇ ਸਾਥੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਨਵ-ਨਿਯੁਕਤ ਜ਼ਿਲ੍ਹਾ ਵਾਈਸ ਪ੍ਰਧਾਨ ਮੈਨੇਜਰ ਅਤਰ ਸਿੰਘ ਨੇ, ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸਕਰਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਿਹਨਤ ਨਾਲ ਘਰ-ਘਰ ਪਹੁੰਚਾਉਣਗੇ ਅਤੇ ਸਾਥੀਆਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ ਅਤੇ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ।
