
ਪਰਮ ਸੰਤ ਕਿਰਪਾਲ ਸਿੰਘ ਜੀ ਮਹਾਰਾਜ ਦਾ ਆਗਮਨ ਪੁਰਬ ਮਨਾਇਆ
(ਕੰਵਲ ਅਨੂਪ)
ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ 64 ਰੱਖ ਬਾਗ, ਕਿਰਪਾਲ ਆਸ਼ਰਮ ਲੁਧਿਆਣਾ ਵਲੋਂ 20ਵੀਂ ਸਦੀ ਦੇ ਮਹਾਨ ਸੰਤ
ਪਰਮ ਸੰਤ ਕਿਰਪਾਲ ਸਿੰਘ ਜੀ ਮਹਾਰਾਜ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।
ਇਸ ਸਬੰਧੀ ਲੁਧਿਆਣਾ ਸ਼ਾਖਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਤੇ ਸਕੱਤਰ ਨਿਰਮਲ ਸਿੰਘ ਭਾਟੀਆ ਨੇ ਦੱਸਿਆ ਕਿ ਸੰਗਤ ਚੋਂ ਕਾਫੀ ਭੈਣ ਭਰਾਵਾਂ ਨੇ ਸੰਤ ਕਿਰਪਾਲ ਸਿੰਘ ਜੀ ਮਹਾਰਾਜ ਦੀ ਜੀਵਨੀ ਨਾਲ ਸੰਬੰਧਿਤ ਸਾਖੀਆਂ ਤੇ ਸ਼ਬਦ ਗਾਇਨ ਕਰ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਹਨਾਂ ਦੱਸਿਆ ਕਿ ਇਸ ਮੌਕੇ ਪ੍ਰੀਤਮ ਸਿੰਘ ਦੀ ਪ੍ਰੇਰਨਾ ਤੇ ਗੁਰੂ ਦੇ ਪਿਆਰ ਸਦਕਾ ਮਾਨਵ ਵਿਦਿਆ ਮੰਦਰ ਵਲੀਪੁਲ ਕਲਾਂ ਦੇ ਬੱਚਿਆਂ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਬਾਲ ਸਤਿਸੰਗ ਦੇ ਨੰਨੇ ਮੁੰਨੋ ਬੱਚਿਆਂ ਦੇ ਪ੍ਰੋਗਰਾਮ ਨੇ ਸੰਗਤਾਂ ਦਾ ਮਨ ਮੋਇਆ ।ਸਤਿਸੰਗ ਪ੍ਰਚਾਰਕ ਸ਼੍ਰੀ ਨਰਿੰਦਰ ਸ਼ਰਮਾ ਨੇ ਗੁਰਬਾਣੀ ਦੇ ਅਧਾਰਤ ਸਤਿਸੰਗ ਦੁਆਰਾ ਸੇਵਾ, ਸਿਮਰਨ ਅਤੇ ਸਤਿਸੰਗ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜੋਨ ਇੰਚਾਰਜ ਸ਼੍ਰੀ ਭੁਪਿੰਦਰ ਸਿੰਘ ਨੇ ਪਰਮ ਸੰਤ ਕਿਰਪਾਲ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ , ਨੇਕ ਬਣੋ, ਨੇਕੀ ਕਰੋ, ਏਕ ਬਣੋ, ਸੰਗਤ ਨਾਲ ਸਾਂਝੀਆਂ ਕੀਤੀਆਂ ਤੇ ਉਹਨਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।
ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਵਲੋਂ ਮਾਨਵਤਾ ਦੀ ਭਲਾਈ ਲਈ ਅਨੇਕਾਂ ਪ੍ਰਕਾਰ ਦੇ ਕਾਰਜ ਕੀਤੇ ਜਾਂਦੇ ਹਨ। ਉਦਾਰਹਣ ਲਈ, ਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ , ਖੂਨਦਾਨ ਕੈਂਪ, ਮੁਫਤ ਮੋਤੀਆਬਿੰਦ ਆਪ੍ਰੇਸ਼ਨ ਕੈਂਪ ਅਤੇ ਸਿਹਤ ਜਾਂਚ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਸਰੀਰਕ ਤੌਰ ‘ਤੇ ਅਪਾਹਜ ਭੈਣਾਂ-ਭਰਾਵਾਂ ਨੂੰ ਸਹਾਇਕ ਯੰਤਰ ਵੀ ਵੰਡੇ ਜਾਂਦੇ ਹਨ। ਇਸ ਦੇ ਨਾਲ ਹੀ ਮਿਸ਼ਨ ਵੱਲੋਂ ਗਰੀਬ ਅਤੇ ਬੇਸਹਾਰਾ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਤ ਰਾਜਿੰਦਰ ਸਿੰਘ ਵੋਕੇਸ਼ਨਲ ਸਿਖਲਾਈ ਕੇਂਦਰਾਂ ਵਿੱਚ ਕਈ ਤਰ੍ਹਾਂ ਦੇ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ ਅਤੇ ਸੀਨੀਅਰ ਸਿਟੀਜ਼ਨਾਂ ਲਈ ਸਮੇਂ-ਸਮੇਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਵੀ ਚਲਾਏ ਜਾਂਦੇ ਹਨ। ਭਾਰਤ ਭਰ ਵਿੱਚ ਫੈਲੇ ਮਿਸ਼ਨ ਦੀਆਂ ਕਈ ਸ਼ਾਖਾਵਾਂ ਵਿੱਚ ਐਲੋਪੈਥਿਕ, ਹੋਮਿਓਪੈਥਿਕ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵੀ ਖੋਲ੍ਹੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ, ਤਮਿਲਨਾਡੂ ਵਿੱਚ ਸੁਨਾਮੀ, ਉੱਤਰਾਖੰਡ ਵਿੱਚ ਕੁਦਰਤੀ ਆਫ਼ਤ, ਜੰਮੂ-ਕਸ਼ਮੀਰ ਅਤੇ ਬਿਹਾਰ ਵਿੱਚ ਭਿਆਨਕ ਹੜ੍ਹਾਂ ਅਤੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦੀ ਸਥਿਤੀ ਵਿੱਚ ਵੀ ਮਿਸ਼ਨ ਦੇ ਸੇਵਾਦਾਰਾਂ ਨੇ ਪ੍ਰਭਾਵਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਨਾਲ ਸਬੰਧਿਤ ਜ਼ਰੂਰੀ ਵਸਤਾਂ ਨਾਲ ਮੁੱਹਈਆ ਕਰਵਾਇਆ ਹੈ। ਗਰਮ ਕੱਪੜਿਆਂ ਤੋਂ ਇਲਾਵਾ ਕੰਬਲ, ਸਵੈਟਰ ਅਤੇ ਫੋਮ ਦੇ ਗੱਦੇ, ਦਵਾਈਆਂ ਆਦਿ ਵੀ ਵੰਡੀਆਂ ਗਈਆਂ।
ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਅੱਜ ਸੰਸਾਰ ਭਰ ਵਿੱਚ ਯਾਤਰਾ ਕਰ ਰਹੇ ਹਨ ਅਤੇ ਲੱਖਾਂ ਲੋਕਾਂ ਨੂੰ ਧਿਆਨ ਅਭਿਆਸ ਦੀ ਵਿਧੀ ਸਿਖਾ ਰਹੇ ਹਨ, ਤਾਂ ਜੋ ਅਸੀਂ ਆਪਣੇ ਮਨੁੱਖੀ ਜੀਵਨ ਦੇ ਟੀਚੇ ਨੂੰ ਪੂਰਾ ਕਰ ਸਕੀਏ, ਜੋ ਕਿ ਆਪਣੇ ਆਪ ਨੂੰ ਜਾਣਨਾ ਅਤੇ ਪਰਮ ਪਿਤਾ ਪਰਮਾਤਮਾ ਵਿੱਚ ਲੀਨ ਹੋਣਾ ਹੈ। ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੇ ਮੁੱਖੀ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਧਿਆਨ ਅਭਿਆਸ ਦੁਆਰਾ ਪਿਆਰ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਪੂਰੀ ਦੁਨੀਆ ਵਿੱਚ ਫੈਲਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਵੱਖ-ਵੱਖ ਦੇਸ਼ਾਂ ਦੁਆਰਾ ਕਈ ਸ਼ਾਂਤੀ ਪੁਰਸਕਾਰਾਂ ਅਤੇ ਸਨਮਾਨਾਂ ਦੇ ਨਾਲ-ਨਾਲ ਪੰਜ ਡਾਕਟਰੇਟ ਦੀਆਂ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੇ ਵਿਸ਼ਵ ਭਰ ਵਿੱਚ 3200 ਤੋਂ ਵੱਧ ਕੇਂਦਰ ਸਥਾਪਿਤ ਹਨ ਅਤੇ ਮਿਸ਼ਨ ਦਾ ਸਾਹਿਤ ਦੁਨੀਆ ਦੀਆਂ 55 ਤੋਂ ਵੱਧ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸਦਾ ਮੁੱਖ ਦਫਤਰ ਵਿਜੇ ਨਗਰ, ਦਿੱਲੀ ਵਿੱਚ ਹੈ ਅਤੇ ਇਸਦਾ ਅੰਤਰਰਾਸ਼ਟਰੀ ਹੈੱਡਕੁਆਰਟਰ ਅਮਰੀਕਾ ਦੇ ਨੈਪਰਵਿਲੇ ਵਿੱਚ ਸਥਿਤ ਹੈ।
ਪ੍ਰੋਗਰਾਮ ਦੀ ਸਮਾਪਤੀ ਤੇ ਸਕੱਤਰ ਨਿਰਮਲ ਸਿੰਘ ਭਾਟੀਆ ਵੱਲੋਂ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ ਗਿਆ।
ਸਾਵਨ ਕਿਰਪਾਲ ਰੂਹਾਨੀ ਮਿਸ਼ਨ
ਬ੍ਰਾਂਚ: ਕ੍ਰਿਪਾਲ ਆਸ਼ਰਮ, 64 ਰੱਖਬਾਗ, ਲੁਧਿਆਣਾ, ਪੰਜਾਬ
ਨਿਰਮਲ ਸਿੰਘ, ਸਕੱਤਰ