
ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼, 2100 ਕਿਲੋ ਭੁੱਕੀ ਬਰਾਮਦ
ਬਰਨਾਲਾ 15 ਅਪ੍ਰੈਲ ( ਨਿਊਜ਼ ਵਾਰਤਾ ਸੂਤਰ, ਵਾਸ਼ਿਸ਼ਟ ) ਬਰਨਾਲਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕੀਤੀ ਗਈ ਪੁਲਿਸ ਅਧਿਕਾਰੀਆਂ ਅਨੁਸਾਰ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹ ਸਿਰਸਾ, ਹਰਿਆਣਾ ਦਾ ਰਹਿਣ ਵਾਲਾ ਹੈ। ਥਾਣਾ ਧਨੌਲਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।